ਸਰਕਾਰ ਦੇ ਖਿਲਾਫ ਤਿੰਨ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਅੱਜ ਕਿਸਾਨ ਪੰਜਾਬ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰ ਚੁੱਕੇ ਹਨ। ਅੱਜ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਨਵੇਂ ਫਰੰਟ ਦਾ ਐਲਾਨ ਕੀਤਾ ਗਿਆ ਹੈ।
ਇਸ ਦਾ ਨਾਂ ‘ਸੰਯੁਕਤ ਸਮਾਜ ਮੋਰਚਾ’ ਰੱਖਿਆ ਗਿਆ ਹੈ, ਜਦੋਂ ਕਿ ਇਸ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਹੋਣਗੇ। ਫਰੰਟ ਦਾ ਐਲਾਨ ਕਰਦਿਆਂ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਹ 117 ਸੀਟਾਂ ‘ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੋਰਚੇ ਦਾ ਮੁੱਖ ਚਿਹਰਾ ਬਣਾਏ ਜਾਣ ‘ਤੇ ਰਾਜੇਵਾਲ ਨੇ ਕਿਹਾ ਕਿ ਸਾਡੇ ਤੋਂ ਲੋਕਾਂ ਦੀਆਂ ਉਮੀਦਾਂ ਵਧ ਗਈਆਂ ਹਨ, ਉਨ੍ਹਾਂ ਦੀ ਮੰਗ ਸੀ ਕਿ ਅਸੀਂ ਪੰਜਾਬ ਲਈ ਕੁਝ ਕਰੀਏ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨਾਲ ਗਠਜੋੜ ‘ਤੇ ਰਾਜੇਵਾਲ ਨੇ ਕਿਹਾ ਕਿ ‘ਆਪ’ ਨਾਲ ਗਠਜੋੜ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ ਹੈ।ਦੱਸ ਦਈਏ ਕਿ ਇਸ ਮੋਰਚੇ ਦਾ ਐਲਾਨ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਫੈਸਲਾ ਲੈ ਕੇ ਕੀਤਾ ਹੈ।