ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਚਮਕੌਰ ਸਾਹਿਬ ਵਿਖੇ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਤੋਹਫ਼ਾ ਦੇਣ ਪੁੱਜੇ। ਇੱਥੇ ਸੀਐਮ ਚੰਨੀ ਨੇ ਰੌਲੀ ਨੂੰ ਸੰਬੋਧਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਆਸ਼ਾ ਵਰਕਰਾਂ ਦਾ ਤਨਖ਼ਾਹ ਭੱਤਾ ਵਧਾ ਕੇ 2500 ਰੁਪਏ ਕੀਤਾ ਗਿਆ, ਉਨ੍ਹਾਂ ਨੂੰ 5 ਲੱਖ ਦਾ ਕੈਸ਼ਲੈਸ ਬੀਮਾ ਦਿੱਤਾ ਗਿਆ, ਜਦਕਿ ਸੀਐਮ ਚੰਨੀ ਨੇ ਬੀਮਾ ਅਤੇ ਜਣੇਪਾ ਛੁੱਟੀ ਦਾ ਐਲਾਨ ਵੀ ਕੀਤਾ।
ਇਸ ਦੇ ਨਾਲ ਹੀ ਮਿਡ ਡੇ ਮੀਲ ਵਰਕਰਾਂ ਦਾ ਤਨਖ਼ਾਹ ਭੱਤਾ ਵੀ 2200 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਨੂੰ 12 ਮਹੀਨਿਆਂ ਦਾ ਭੱਤਾ ਦਿੱਤਾ ਜਾਵੇਗਾ।
ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਸੀਐਮ ਚੰਨੀ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇ ‘ਜੁਮਲੇ’ ਦਿੱਤੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਇਸ ਦੀ ਲੋੜ ਨਹੀਂ ਹੈ।