ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਰਾਜਪਾਲ ‘ਤੇ ਬੀਤੇ ਦਿਨੀਂ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਸਬੰਧੀ ਇਲਜਾਮ ਲਗਾਏ ਗਏ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਰਾਜਪਾਲ ਨੂੰ ਫਾਈਲ ਭੇਜੀ ਗਈ ਸੀ, ਜਿਸ ਨੂੰ ਉਹ ਕਲਿਅਰ ਨਹੀਂ ਕਰ ਰਹੇ। ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਚੰਨੀ ਵੱਲੋਂ ਮੀਡੀਆ ਵਿੱਚ ਸਾਂਝੀ ਕੀਤੀ ਗਈ ਜਾਣਕਾਰੀ ਤੱਥਾਂ ਦੇ ਆਧਾਰ ‘ਤੇ ਨਹੀਂ ਹੈ।
ਉਨ੍ਹਾਂ ਕਿਹਾ ਕਿ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ 6 ਸਵਾਲਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਭੇਜ ਦਿੱਤੀ ਗਈ ਸੀ, ਜਿਨ੍ਹਾਂ ਦਾ ਅਜੇ ਤੱਕ ਸੂਬਾ ਸਰਕਾਰ ਵੱਲੋਂ ਜਵਾਬ ਨਹੀਂ ਦਿੱਤਾ ਗਿਆ।