ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਡਰਗ ਮਾਮਲੇ ‘ਚੋਂ ਬਚਾ ਕੇ ਬਾਦਲ ਪਰਿਵਾਰ ਦਾ ਆਪਣੇ ‘ਤੇ ਚੜ੍ਹਿਆ ਕਰਜਾ ਲਾਹਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮਜੀਠੀਆ ਨੇ ਲੁਧਿਆਣਾ ਦੇ ਸਿਟੀ ਸੈਂਟਰ ਘਪਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬਚਾਇਆ ਸੀ ਅਤੇ ਹੁਣ ਡਰੱਗ ਕੇਸ ’ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਆਪਣਾ ਕਰਜ਼ਾ ਲਾਹਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਡਰੱਗ ਮਾਮਲੇ ’ਚ ਚੰਨੀ ਸਰਕਾਰ ਅਤੇ ਬਾਦਲ ਪਰਿਵਾਰ ਰਲ-ਮਿਲ ਕੇ ਚੱਲ ਰਹੇ ਹਨ। ਮਾਨ ਨੇ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ 111 ਦਿਨ ਮੁਹੱਲੇ ਦੀ ਕ੍ਰਿਕਟ ਟੀਮ ਦੀ ਤਰ੍ਹਾਂ ਕੰਮ ਕੀਤਾ ਹੈ ਤੇ ਸੂਬੇ ’ਚ ਸਰਕਾਰ ਜਾਂ ਕਾਨੂੰਨ ਦੀ ਕੋਈ ਵਿਵਸਥਾ ਨਹੀਂ ਸੀ, ਇਸ ਲਈ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਚ ਲਿਆਉਣ ਦਾ ਮਨ ਬਣਾ ਹੈ।
ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਸੀ.ਐਮ. ਚੰਨੀ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਲਕੀ ਪੁਲਸ ਕਾਰਵਾਈ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਬਾਦਲ ਪਰਿਵਾਰ ਨਾਲ ਪਹਿਲਾਂ ਹੀ ਗੁਪਤ ਸਮਝੌਤਾ ਹੋ ਗਿਆ ਸੀ ਕਿ ਚੰਨੀ ਸਰਕਾਰ ਡਰੱਗ ਮਾਮਲੇ ’ਚ ਮਜੀਠੀਆ ਖ਼ਿਲਾਫ਼ ਹਲਕੇ ਪੱਧਰ ਦੀ ਕਾਰਵਾਈ ਕੀਤੀ ਹੈ। ਇਸੇ ਲਈ ਕਾਂਗਰਸ ਸਰਕਾਰ ਨੇ ਐੱਫ਼. ਆਈ. ਆਰ. ਦਰਜ ਹੋਣ ਦੇ 20-22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦਕਿ ਕਾਫ਼ੀ ਦਿਨ ਪਹਿਲਾਂ ਜ਼ਿਲ੍ਹਾ ਅਦਾਲਤ ਮੋਹਾਲੀ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਿਜ ਕਰ ਦਿੱਤੀ ਗਈ ਸੀ।