ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ 2 ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ ਅਤੇ ਕੇਜਰੀਵਾਲ ਵੱਲੋਂ ਸੂਬੇ ਅੰਦਰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਕਰ ਦੇਵੇਗੀ।
ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਸੂਬੇ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ।