ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ‘ਚ ਸ਼ਾਮਲ ਹੋ ਗਏ। ਉਹ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਹਨ।
Jaswinder Singh Dhaliwal, cousin brother of Punjab CM Charanjit Singh Channi joins the Bharatiya Janata Party in the presence of Union Minister Gajendra Singh Shekhawat in Chandigarh today pic.twitter.com/JHAeadgO1C
— ANI (@ANI) January 11, 2022
ਪੰਜਾਬ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ
ਇਸ ਦੇ ਨਾਲ ਹੀ ਪੰਜਾਬ ਚੋਣਾਂ ਤੋਂ ਪਹਿਲਾਂ ਜਸਵਿੰਦਰ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਕਾਂਗਰਸ ਲਈ ਇਕ ਵੱਡਾ ਝਟਕਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਸਮੇਤ ਪੰਜਾਬ ਦੇ ਕਈ ਆਗੂ ਮੰਗਲਵਾਰ ਨੂੰ ਕੇਂਦਰੀ ਮੰਤਰੀਆਂ ਹਰਦੀਪ ਸਿੰਘ ਪੁਰੀ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।