ਉੱਤਰ ਪ੍ਰਦੇਸ਼ ਦੀ ਸੱਤਾਧਾਰੀ ਪਾਰਟੀ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਗੋਰਖਪੁਰ ਸ਼ਹਿਰ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਨਵੀਂ ਦਿੱਲੀ ਸਥਿਤ ਪਾਰਟੀ ਮੁੱਖ ਦਫ਼ਤਰ ‘ਚ ਇਕ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਪੜਾਅ ਦੀਆਂ 58 ਸੀਟਾਂ ‘ਚੋਂ 57 ਅਤੇ ਦੂਜੇ ਪੜਾਅ ਦੀਆਂ 55 ‘ਚੋਂ 48 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਪਾਰਟੀ ਨੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਪ੍ਰਯਾਗਰਾਜ ਜ਼ਿਲ੍ਹ ਤੋਂ ਸਿਰਾਥੁ ਵਿਧਾਨ ਸਙਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਨੋਇਡਾ ਤੋਂ ਮੁੜ ਪੰਕਜ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਉਹ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਬੇਟੇ ਹਨ।
भारतीय जनता पार्टी की केंद्रीय चुनाव समिति की बैठक में उत्तर प्रदेश विधानसभा चुनाव-2022 के लिए निम्नलिखित प्रत्याशियों के नामों पर अपनी स्वीकृति दी गई है। (1/2) pic.twitter.com/sFcQQZfiMp
— BJP (@BJP4India) January 15, 2022