ਸ਼ਨੀਵਾਰ, ਜੁਲਾਈ 26, 2025 08:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰੋਡ ਕਿਸਾਨ ਸੰਘਰਸ਼ ਕਮੇਟੀ ਨੇ CM ਕੈਪਟਨ ਦੀ ਪਟਿਆਲਾ ਰਿਹਾਇਸ਼ ਨੇੜਿਓਂ ਧਰਨਾ ਚੁੱਕਿਆ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਪਟਿਆਲਾ, 15 ਜੁਲਾਈ 2021 – ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਸਬੰਧੀਂ ਐਕਵਾਇਰ ਕੀਤੀ ਜਾਣ ਵਾਲੀ ਜਮੀਨ ਦਾ ਰੇਟ ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਦੀ ਮੰਗ ਮੁਤਾਬਕ ਹੋਣ ਤੋਂ ਬਾਅਦ, ਅੱਜ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਨੇੜੇ ਵਾਈ.ਪੀ.ਐਸ. ਚੌਂਕ ਵਿਖੇ 24 ਮਾਰਚ ਤੋਂ ਲਗਾਤਾਰ ਲਗਾਇਆ ਜਾ ਰਿਹਾ ਧਰਨਾ ਸਮਾਪਤ ਕਰ ਦਿੱਤਾ। ਅੱਜ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨਾਲ, ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਕੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਰਕਾਰ ਅਤੇ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ, ਸੰਘਰਸ਼ ਕਮੇਟੀ ਨੇ ਕਿਸਾਨਾਂ ਨੂੰ ਦਿੱਤੇ ਗਏ ‘ਤੇ ਸਤੁੰਸ਼ਟੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹਦੀ ਆਈ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਪਾਤੜਾਂ ਤਹਿਸੀਲ ਦੇ 11 ਪਿੰਡਾਂ ਦੇ ਕਿਸਾਨਾਂ ਨੂੰ ਵੀ ਬਣਦਾ ਯੋਗ ਮੁਆਵਜਾ ਦਿਵਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸ ਕਰਕੇ ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ ਦਾ ਇਸ ਮਸਲੇ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਲਈ ਕਿਸਾਨਾਂ ਦੀ ਜਮੀਨ ਐਕਵਾਇਰ ਕੀਤੀ ਗਈ ਹੈ ਪਰੰਤੂ ਕਿਸਾਨ ਇਸ ਜਮੀਨ ਲਈ ਮਿਲ ਰਹੇ ਮੁਆਵਜੇ ਤੋਂ ਸੰਤੁਸ਼ਟ ਨਹੀਂ ਸਨ, ਜਿਸ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਬਣਦੀ ਭੂਮਿਕਾ ਨਿਭਾਕੇ ਇਨ੍ਹਾਂ ਕਿਸਾਨਾਂ ਲਈ ਯੋਗ ਮੁਆਵਜਾ ਦਿਵਾਇਆ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਪਾਤੜਾਂ ਵੱਲੋਂ 31 ਮਈ 2021 ਨੂੰ ਜੋ ਅਵਾਰਡ ਪਾਸ ਕੀਤਾ ਗਿਆ ਹੈ, ਉਸ ਮੁਤਾਬਕ ਤਹਿਸੀਲ ਪਾਤੜਾਂ ਦੇ 11 ਪਿੰਡਾਂ ਦੀ ਐਕਵਾਇਰ ਕੀਤੀ ਗਈ ਜਮੀਨ ਲਈ ਘੱਗਾ ਮੇਨ ਰੋਡ ਨਾਲ ਲੱਗਦੇ ਰਕਬੇ ਲਈ 1 ਕਰੋੜ ਰੁਪਏ ਪ੍ਰਤੀ ਏਕੜ ਅਤੇ ਬਾਕੀ ਪਿੰਡਾਂ ਲਈ 58 ਲੱਖ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਗਿਆ ਹੈ।

ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਇਸ ਮੁਆਵਜੇ ਦੀ ਵੰਡ ਲਈ 250 ਕਰੋੜ ਰੁਪਏ ਦੀ ਲਿਮਟ ਐਸ.ਡੀ.ਐਮ. ਪਾਤੜਾਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ‘ਚੋਂ 100 ਕਰੋੜ ਰੁਪਏ ਕਿਸਾਨਾਂ ਤੇ ਜਮੀਨ ਮਾਲਕਾਂ ਨੂੰ ਵੰਡੇ ਵੀ ਜਾ ਚੁੱਕੇ ਹਨ। ਜਿਸ ‘ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਇਨ੍ਹਾਂ ਕਿਸਾਨਾਂ ਦੀ ਸੰਘਰਸ਼ ਕਮੇਟੀ ਨੇ ਅੱਜ ਆਪਣਾ ਰੋਸ ਧਰਨਾ ਸਮਾਪਤ ਕਰ ਦਿੱਤਾ ਹੈ, ਜਿਸ ਲਈ ਕਿਸਾਨ ਆਗੂ ਵਧਾਈ ਦੇ ਪਾਤਰ ਹਨ।

ਇਸ ਮੌਕੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਜੀਤ ਸਿੰਘ ਗਲੋਲੀ ਨੇ ਦੱਸਿਆ ਕਿ ਕਿਸਾਨਾਂ ਨੇ ਸਰਕਾਰ ਵੱਲੋਂ ਦਿਵਾਏ ਗਏ ਮੁਆਵਜੇ ਨੂੰ ਮਨਜੂਰ ਕਰਕੇ ਅੱਜ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਇੱਥੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਤੇ ਖਾਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕਰਨ ਆਏ ਸਨ। ਕਿਸਾਨ ਆਗੂਆਂ ਨੇ ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ ਦੀ ਪ੍ਰਸੰਸ਼ਾ ਵੀ ਕੀਤੀ। ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਨਿਰੰਕਾਰ ਸਿੰਘ ਸ਼ੁਤਰਾਣਾ, ਰਣਜੀਤ ਸਿੰਘ ਬਰਾਸ, ਰਛਪਾਲ ਸਿੰਘ ਘੱਗਾ, ਪਰਮਜੀਤ ਸਿੰਘ ਗਲੋਲੀ, ਸਿਮਰਨਪ੍ਰੀਤ ਸਿੰਘ ਗਲੋਲੀ, ਖ਼ਜ਼ਾਨਚੀ ਰਮਨਦੀਪ ਸਿੰਘ ਕਮਾਲਪੁਰ, ਜਸਵਿੰਦਰ ਸਿੰਘ ਜੱਸੀ ਵੀ ਮੌਜੂਦ ਸਨ।

ਇਸ ਦੌਰਾਨ ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਨਿਜੀ ਸਕੱਤਰ ਬਲਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ ਤਰਲੋਚਨ ਸਿੰਘ ਸ਼ੇਰਗੜ੍ਹ, ਤਰਸੇਮ ਬਾਂਸਲ, ਕੀਮਤ ਸਿੰਗਲਾ ਆਦਿ ਵੀ ਮੌਜੂਦ ਸਨ।

 

Tags: cm captaindharnapatiala residenceRoad Kisan Sangharsh Committeestage
Share200Tweet125Share50

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.