ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਧੂਰੀ ਵਿਧਾਨ ਸਭਾ ਪੰਜਾਬ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਚੰਨੀ ਸਾਹਿਬ ਦੀ ਚੋਣ ਲੜਨ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ।
‘ਆਪ’ ਦੇ ਮੁੱਖ ਮੰਤਰੀ ਫੇਸ ਮਾਨ ਨੇ ਕਿਹਾ ਕਿ ਚਮਕੌਰ ਸਾਹਿਬ ਰਿਜ਼ਰਵ ਸੀਟ ਹੈ, ਮੈਂ ਉਥੋਂ ਚੋਣ ਨਹੀਂ ਲੜ ਸਕਦਾ ਪਰ ਚੰਨੀ ਧੂਰੀ ਤੋਂ ਵਿਧਾਨ ਸਭਾ ਚੋਣ ਲੜ ਸਕਦੇ ਹੈ। ਮੈਂ ਉਨ੍ਹਾਂ ਦਾ ਸੁਆਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸੀ.ਐਮ ਨੂੰ ਧੂਰੀ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ।
ਧੂਰੀ ਵਿਧਾਨਸਭਾ ਦੇ ਕੀ ਸਮੀਕਰਨ ਹਨ?
ਜ਼ਿਕਰਯੋਗ ਹੈ ਕਿ ਚੰਨੀ ਪੰਜਾਬ ਦੀ ਚਮਕੌਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਹਨ। ਇਸ ਦੇ ਨਾਲ ਹੀ ‘ਆਪ’ ਆਗੂ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਮਾਨ ਇਸ ਸਮੇਂ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। 18 ਜਨਵਰੀ ਨੂੰ ਆਮ ਆਦਮੀ ਪਾਰਟੀ ਨੇ ਇਕ ਸਰਵੇ ਦੇ ਆਧਾਰ ‘ਤੇ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਐਲਾਨ ਦਿੱਤਾ ਸੀ।
ਧੂਰੀ ਵਿਧਾਨ ਸਭਾ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਦਲਵੀਰ ਸਿੰਘ ਖੰਗੂੜਾ ਇਸ ਵੇਲੇ ਇੱਥੋਂ ਦੇ ਵਿਧਾਇਕ ਹਨ। ਇਹ ਸੀਟ 2012 ਤੋਂ ਕਾਂਗਰਸ ਦੇ ਖਾਤੇ ਵਿੱਚ ਹੈ। ਉਸ ਸਮੇਂ ਅਰਵਿੰਦ ਖੰਨਾ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੇ ਸਨ।