ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਰੇਤ ਮਾਫੀਆ ਚਲਾਉਣ ਦੇ ਦੋਸ਼ ਲਾਏ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੰਨੀ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ। ਉਨ੍ਹਾਂ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਚੰਨੀ ਰੇਤ ਮਾਫੀਆ ਨਾਲ ਜੁੜੇ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ ‘ਤੇ ਈਡੀ ਦੇ ਛਾਪੇ ‘ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ ‘ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ?
ਉਨ੍ਹਾਂ ਕਿਹਾ ਕਿ ਕੁਝ ਹਫ਼ਤੇ ਪਹਿਲਾਂ ਅਸੀਂ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋ ਰਹੇ ਰੇਤ ਮਾਫੀਆ ਨੂੰ ਮੀਡੀਆ ਦੇ ਕੈਮਰਿਆਂ ਸਾਹਮਣੇ ਬੇਨਕਾਬ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਰਾਹੀਂ ਇੱਥੇ ਰੇਤ ਮਾਫੀਆ ਦਾ ਕਾਰੋਬਾਰ ਹੁੰਦਾ ਹੈ। ਈਡੀ ਦੀ ਛਾਪੇਮਾਰੀ ‘ਚ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਸਾਡੀ ਗੱਲ ਸਹੀ ਸਾਬਤ ਹੋਈ।