ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਮੰਗਲਵਾਰ ਨੂੰ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਸੀ.ਐਮ ਚੰਨੀ ਨੇ ਭਦੌੜ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ।
ਮੈਨੂੰ ਉਮੀਦ ਹੈ ਕਿ ਮਾਲਵੇ ਦੇ ਲੋਕ ਕ੍ਰਿਸ਼ਨ ਬਣ ਕੇ ਮੇਰਾ ਖਿਆਲ ਰੱਖਣਗੇ। ਤੁਹਾਨੂੰ ਦੱਸ ਦੇਈਏ ਕਿ ਚੰਨੀ ਪੰਜਾਬ ਦੇ ਇਕਲੌਤੇ ਅਜਿਹੇ ਨੇਤਾ ਹਨ, ਜਿਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਦੋ ਸੀਟਾਂ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।