ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸੀਐਮ ਚਰਨਜੀਤ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੱਤਾ ਵਿਚ ਲਿਆਉਣ ਦਾ ਫੈਸਲਾ ਕੀਤਾ ਹੈ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ।
ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਵੀ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀ ਵਾਪਸੀ ਚਾਹੁੰਦੇ ਹਨ ਅਤੇ ਅਸੀਂ ਦੋ ਤਿਹਾਈ ਬਹੁਮਤ ਵੱਲ ਵਧ ਰਹੇ ਹਾਂ।