ਭਾਰਤੀ ਹਾਕੀ ਟੀਮਕਈ ਸਾਲਾਂ ਤੋਂ ਬਾਅਦ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ ਕੁਆਰਟਰ ਫਾਈਨਲ ਜਿੱਤ ਕੇ ਸੈਮੀਫਾਈਨਲ ’ਚ ਪਹੁੰਚੀ ਹੈ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚਣ ‘ਤੇ ਵਧਾਈ ਦਿੱਤੀ ਗਈ ।
Chief Minister @Capt_Amarinder Singh congratulated the National Men's Hockey team for making it to the Semifinals of the Tokyo Olympics.
Indian Men’s Hockey team at #TokyoOlympics beat Great Britain by 3-1 and entered Olympic top 4 after 41 years.
(Reuters Photo) pic.twitter.com/lT0Kymkibx— CMO Punjab (@CMOPb) August 1, 2021
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕਿਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗ੍ਰੇਟ ਬ੍ਰਿਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਤੇ 41 ਸਾਲਾਂ ਬਾਅਦ ਓਲੰਪਿਕ ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ਼ ਤਿੰਨ ਗੋਲ ਕੀਤੇ ਗਏ। ਸਾਰਿਆਂ ਨੂੰ ਮੁਬਾਰਕਾਂ ਤੇ ਜਲਦੀ ਜਿੱਤ ਕੇ ਭਾਰਤ ਆਓ… ਅਸੀਂ ਤੁਹਾਡਾ ਇੰਤਜ਼ਾਰ ਕਰ ਰਹੇ ਹਾਂ।”