ਲੰਬੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ 5 ਅਪ੍ਰੈਲ ਨੂੰ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਹੈ।ਕਿਸਾਨ ਅਤੇ ਖੇਤ ਮਜ਼ਦੂਰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਦੇ ਲਈ ਸੰਘਰਸ਼ ਕਰ ਰਹੇ ਸਨ।
ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਨੇਤਾਵਾਂ ਇਸ ਮਾਮਲੇ ‘ਚ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਸੀ।
ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਮਾਨਸਾ ‘ਚ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਚੈੱਕ ਵੰਡੇ ਗਏ ਤਾਂ ਸਨ ਉਸੇ ਦਿਨ ਫਸਲ ਦੇ ਮੁਆਵਜ਼ੇ ਲਈ ਲੰਬੀ ‘ਚ ਕਿਸਾਨ ਮਜ਼ਦੂਰ ਧਰਨੇ ‘ਤੇ ਬੈਠੇ ਹੋਏ ਸਨ ਜਿੱਥੇ ਅੱਧੀ ਰਾਤ ਨੂੰ ਪੁਲਿਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ ਜਿਸ ‘ਚ ਕਿਸਾਨ ਜ਼ਖਮੀ ਹੋਏ ਸਨ।