ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ।ਸੀਐੱਮ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਮੀਟਿੰਗ ‘ਚ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ।
ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ ਹੈ – #BhagwantMann
CM ਸਰਦਾਰ ਭਗਵੰਤ ਮਾਨ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਅਤੇ AGTF (Anti gangster task force) ਬਾਰੇ DGP ਪੰਜਾਬ ਨਾਲ ਮੀਟਿੰਗ ਕੀਤੀ। pic.twitter.com/SuCVCFrg1z
— AAP Punjab (@AAPPunjab) April 8, 2022
ਐਂਟੀ ਗੈਂਗਸਟਰ ਟਾਸਕ ਫੋਰਸ ਲਈ ਆਧੁਨਿਕ ਸਹੂਲਤਾਂ ਤੇ ਸਾਧਨਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਜੋ ਵੀ ਸਾਧਨਾਂ ਦੀ ਲੋੜ ਹੋਵੇਗੀ ਸਰਕਾਰ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸਖ਼ਤ ਨਿਰਦੇਸ਼ ਦਿੱਤੇ ਬਿਨ੍ਹਾਂ ਕਿਸੇ ਡਰ ਤੇ ਪੱਖਪਾਤ ਤੋਂ ਕੰਮ ਕਰੋ ਤੇ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।