ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ।
ਪੰਜਾਬ ਦੇ ਅੰਦਰ ਵਿਕਾਸ ਕਾਰਜਾਂ ਤੋਂ ਲੈ ਕੇ ਪੈਡਿੰਗਾਂ ਮੰਗਾਂ ਸਬੰਧੀ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਲੋਕ ਪ੍ਰਦਰਸ਼ਨ ਕਰ ਰਹੇ ਹਨ। ਪਰ ਇਸੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਫੇਸਬੁੱਕ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਹੋਇਆ ਲਿਖਿਆ ਗਿਆ ਹੈ, ਕਿ ਪੰਜਾਬੀਓ ਥੋੜ੍ਹਾ ਸਬਰ ਕਰੋ, ਕੋਈ ਵੀ ਚੀਜ਼ ਅਜਿਹੀ ਨਹੀਂ ਹੈ, ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ, ਜਿਸ ਦੀ ਨਹੀਂ ਸੁਣੀ ਜਾਵੇਗੀ।