ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟੈਕਨਾਲੋਜੀ ਨੇ ਪੂਰੀ ਦੁਨੀਆ ਨੂੰ ਇਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਜ਼ਿਆਦਾ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਰੋਜ਼ਾਨਾ ਸਰਹੱਦ ਪਾਰੋਂ ਆ ਰਹੇ ਡਰੋਨ ਫੜ੍ਹੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇਸਤੇਮਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨਾਂ ‘ਚ ਬਹੁਤ ਟੈਲੰਟ ਰੱਖਦਾ ਹੈ।