ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ’ਚ ਜੁਗਾੜੂ ਰੇਹੜੀ ’ਤੇ ਪਾਬੰਦੀ ਦੇ ਆਪਣੇ ਹੁਕਮ ਵਾਪਸ ਲਵੇ ਕਿਉਂਕਿ ਇਸ ਫ਼ੈਸਲੇ ਨਾਲ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜੂ ਰੇਹੜੀ ’ਤੇ ਪਾਬੰਦੀ ਦੇ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ,
ਜਿਨ੍ਹਾਂ ਨੇ ਸਵੈ-ਰੋਜ਼ਗਾਰ ਲਈ ਤਰੀਕੇ ਅਪਣਾਏ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸਬਜ਼ੀਆਂ ਵੇਚਦੇ ਹਨ, ਸ਼ਹਿਰਾਂ ’ਚ ਕੂੜਾ ਇਕੱਠਾ ਕਰਦੇ ਹਨ ਤੇ ਵੱਖ-ਵੱਖ ਵਸਤਾਂ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਵਰਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਨਾਲ ਅਜਿਹੇ ਲੋਕਾਂ ਨੂੰ ਸਿੱਧੀ ਮਾਰ ਪਵੇਗੀ ਤੇ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ।
ਉੱਥੇ ਹੀ ਅੱਜ ਜੁਗਾੜੂ ਰੇਹੜੀ ਚਾਲਕਾਂ ਨੇ ਰੋਸ ਪ੍ਰਦਰਸ਼ਨ ਕੀਤਾ।ਬਠਿੰਡਾ ਵਿਖੇ ਰੇਹੜੀ ਚਾਲਕਾਂ ਨੇ ਆਪ ਵਿਧਾਇਕ ਦੀ ਕੋਠੀ ਦਾ ਘਿਰਾਓ ਕੀਤਾ।ਮਾਨ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ‘ਚ ਭਾਰੀ ਰੋਸ ਹੈ।ਆਮ ਜਨਤਾ ਦਾ ਕਹਿਣਾ ਹੈ ਕਿ ਅਸੀਂ ਹੀ ਇਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਹੁਣ ਸਾਡੇ ਨਾਲ ਹੀ ਕਰ ਰਹੇ ਹਨ ਧੱਕਾ।