ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹੋਣਗੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਅਧਿਕਾਰੀ ਵੀ ਦੌਰੇ ‘ਤੇ ਜਾਣਗੇ।
ਸੋਮਵਾਰ ਨੂੰ ਪਹਿਲੇ ਸੀ.ਐਮ ਮਾਨ ਕਾਲਕਾ ਜੀ ਸਥਿਤ ਡਾ.ਅੰਬੇਦਕਰ ਇੰਸਟੀਚਿਊਟ ਆਫ ਐਕਸੀਲੈਂਸ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ‘ਚ ਜਾਣਗੇ। ਫਿਰ ਕੌਟਿਲਿਆ ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਜਾਣਗੇ।
ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸਕੂਲ ਵਿੱਚ ਬਣੇ ਸਵਿਮਿੰਗ ਪੂਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦਿਲਸ਼ਾਦ ਬਾਗ ਸਥਿਤ ਰਾਜੀਵ ਗਾਂਧੀ ਹਸਪਤਾਲ ਦਾ ਦੌਰਾ ਕਰਕੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲੈਣਗੇ।