ਪੰਜਾਬ ‘ਚ ਸੱਤਾਧਾਰੀ ‘ਆਪ’ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਹਨ। ਵਿਧਾਇਕਾਂ ਦੇ ਪੈਨਸ਼ਨ ਫਾਰਮੂਲੇ ‘ਚ ਬਦਲਾਅ ਤੋਂ ਬਾਅਦ ਹੁਣ ਮੁੱਖ ਮੰਤਰੀ ਵਿਧਾਇਕਾਂ ਦੇ ਟੈਕਸ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ ‘ਚੋਂ ਆਮਦਨ ਟੈਕਸ ਅਦਾ ਕਰਨਾ ਪਵੇਗਾ। ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵਿਧਾਇਕਾਂ ਦਾ ਟੈਕਸ ਪੰਜਾਬ ਸਰਕਾਰ ਭਰਦੀ ਸੀ।
ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੀ ‘ਆਪ’ ਸਰਕਾਰ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਐਲਾਨ ਵੀ ਕਰ ਚੁੱਕੀ ਹੈ। ਪੰਜਾਬ ਦੀ ਕਾਂਗਰਸ ਸਰਕਾਰ 117 ਵਿਚੋਂ 93 ਵਿਧਾਇਕਾਂ ਦਾ ਆਮਦਨ ਟੈਕਸ ਅਦਾ ਕਰ ਰਹੀ ਸੀ। ਸਰਕਾਰ ਨੇ 4 ਸਾਲਾਂ ਵਿਚ ਪੌਣੇ ਤਿੰਨ ਕਰੋੜ ਆਮਦਨ ਟੈਕਸ ਅਦਾ ਕੀਤਾ ਸੀ। ਖਾਸ ਗੱਲ ਇਹ ਸੀ ਕਿ ਇਸ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਸਨ।