ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ‘ਆਪ’ ਸਰਕਾਰ ਇਸ ਜਨਤਾ ਦਰਬਾਰ ਰਾਹੀਂ ਮੌਕੇ ‘ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ।
ਮਾਨ ਸਰਕਾਰ ਬਣਨ ਤੋਂ 2 ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਅਦਾਲਤ ਲਗਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ ‘ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਕੀਤੀ ਗਈ ਹੈ।