ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 17 ਮਈ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚਣਗੇ। ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ। ਇਹ ਪ੍ਰੋਗਰਾਮ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਵੇਗਾ। ਇਸ ਸਮਾਗਮ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀਸ਼ੰਕਰ ਝਾਅ ਵੀ ਸ਼ਾਮਲ ਹੋਣਗੇ।
ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਉਹ ਹਾਈ ਕੋਰਟ ਵਿੱਚ ਵਕੀਲਾਂ ਨਾਲ ਰਸਮੀ ਤੌਰ ’ਤੇ ਮੁਲਾਕਾਤ ਕਰਨਗੇ। ਉਹ ਵਕੀਲਾਂ ਵਿਚਕਾਰ ਕੁਝ ਸਮਾਂ ਬਿਤਾਉਣਗੇ। ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਵਿਸ਼ਾਲ ਅਗਰਵਾਲ ਨੇ ਦੱਸਿਆ ਕਿ ਭਗਵੰਤ ਮਾਨ ਇਸ ਦੌਰਾਨ ਹਾਈ ਕੋਰਟ ਬਾਰ ਲਈ ਕੋਈ ਵੀ ਐਲਾਨ ਜਾਂ ਵਿੱਤੀ ਮਦਦ ਦਾ ਐਲਾਨ ਵੀ ਕਰ ਸਕਦੇ ਹਨ।