ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਅਤੇ ਸੀਐਮ ਭਗਵੰਤ ਮਾਨ ਵਿਚਕਾਰ ਦੋ ਘੰਟੇ ਚੱਲੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ। ਜਲਦ ਹੀ ਮੋਹਾਲੀ ‘ਚ ਕਿਸਾਨਾਂ ਦਾ ਮੋਰਚਾ ਖਤਮ ਹੋ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਕਣਕ ‘ਤੇ 500 ਰੁਪਏ ਪ੍ਰਤੀ ਏਕੜ ਬੋਨਸ ਦੇਣ ਲਈ ਕੇਂਦਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਕਿਹੜੀਆਂ ਮੰਗਾਂ ‘ਤੇ ਸਹਿਮਤੀ ਬਣੀ ਸੀ, ਇਸ ਦੀ ਜਾਣਕਾਰੀ ਆਉਣੀ ਬਾਕੀ ਹੈ। ਜਲਦੀ ਹੀ ਕਿਸਾਨ ਆਗੂ ਸਾਹਮਣੇ ਆ ਕੇ ਇਸ ਬਾਰੇ ਜਾਣਕਾਰੀ ਦੇਣਗੇ।