ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਨੌਕਰੀ ਲਈ ਪੰਜਾਬੀ ਜ਼ਰੂਰੀ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਨੌਕਰੀਆਂ ਲਈ ਪੰਜਾਬੀ ਭਾਸ਼ਾ ਯੋਗਤਾ ਟੈਸਟ ਲਾਜ਼ਮੀ ਕੀਤਾ ਗਿਆ ਹੈ।ਇਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰ ਕੇ ਵੀ ਦਿੱਤੀ।
ਟਵੀਟ ਮੁਤਾਬਕ ਤੈਅ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਵੀ ਹੋਵੇਗੀ ਤੇ ਉਨ੍ਹਾਂ ਨੂੰ ਘੱਟੋ-ਘੱਟ 50 ਫੀਸਦੀ ਅੰਕ ਪ੍ਰਾਪਤ ਕਰਨੇ ਹੋਣਗੇ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਫ਼ੈਸਲ ਲਿਆ ਹੈ। CM ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦਿੱਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਨੇ 26,454 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ “ਪੰਜਾਬ ਪੰਜਾਬੀਅਤ ਪਹਿਲਾਂ !…ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ…ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ…ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ…ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ”