ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੇ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਦੇ ਸੰਕੇਤ ਦਿੱਤੇ ਸਨ। ਸੱਤਾ ‘ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਈ ਮੌਕਿਆਂ ‘ਤੇ ਇਸ ਮਾਮਲੇ ‘ਚ ਧਰਮਸੋਤ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਵਿੱਚ ਕੀ ਕਰ ਰਹੀ ਹੈ ਤਾਂ ਸੀਐਮ ਭਗਵੰਤ ਮਾਨ ਨੇ ਕਿਹਾ ਸੀ। “ਜਲਦੀ ਹੀ ਸਾਧੂ ਸਿੰਘ ਧਰਮਸੋਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਂ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦੀ ਬੇਨਤੀ ਕਰਨਗੇ।”
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਬਨਿਟ ‘ਚ ਫੇਰਬਦਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਪੰਜ ਮੰਤਰੀਆਂ ਨੂੰ ਹਟਾਇਆ ਗਿਆ ਸੀ, ਉਨ੍ਹਾਂ ‘ਚ ਸਾਧੂ ਸਿੰਘ ਧਰਮਸੋਤ ਵੀ ਸ਼ਾਮਿਲ ਸੀ।ਧਰਮਸੋਤ ਤੋਂ ਇਲਾਵਾ ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਵੀ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ।