ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ ਹੁਣ ਉਨ੍ਹਾਂ ਵੱਲੋਂ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀਆਂ ‘ਤੇ ਬੈਠੇ ਸਿਆਸੀ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ।
ਇਸ ਸਬੰਧੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ‘ਚ ਬਹੁਤ ਸਾਰੇ ਕੇਸ ਆਏ ਹਨ ਕਿ ਬਹੁਤ ਹੀ ਰਸੂਖ਼ਦਾਰ ਅਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹੋਏ ਹਨ।
ਭਗਵੰਤ ਮਾਨ ਨੇ ਕਿਹਾ ਹੈ ਕਿ ਜਲਦ ਹੀ ਇਨ੍ਹਾਂ ਲੋਕਾਂ ਬਾਰੇ ਖ਼ੁਲਾਸਾ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।