ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੜਕੇ ਸਵੇਰੇ 4 ਵਜੇ ਫਲਾਈਟ ਤੋਂ ਵਾਪਸ ਚੰਡੀਗੜ੍ਹ ਆ ਗਏ ਹਨ।ਦੱਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲਖੀਮਪੁਰ ਦੇ ਟਿਕੁਨੀਆ ਖੇਤਰ ‘ਚ ਐਤਵਾਰ ਨੂੰ ਹੋਈ ਹਿੰਸਾ ‘ਚ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ੍ਹ ਨੂੰ ਭਰੋਸਾ ਦਿਵਾਇਆ।ਰਾਹੁਲ ਅਤੇ ਪ੍ਰਿਯੰਕਾ ਦੇ ਨਾਲ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਸੀਐਮ ਚਰਨਜੀਤ ਸਿੰਘ ਚੰਨੀ ਅਤੇ ਦੀਪੇਂਦਰ ਹੁੱਡਾ ਵੀ ਮੌਜੂਦ ਰਹੇ।ਇਸ ਦੌਰਾ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸੀ।