ਸ਼ਨੀਵਾਰ, ਸਤੰਬਰ 13, 2025 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਡੀਗੜ੍ਹ ਮੁੱਦੇ ‘ਤੇ CM ਮਾਨ ਦੇ ਬਿਆਨ ਨੇ ਪੰਜਾਬੀਆਂ ਦੇ ਹੱਕਾਂ ਲਈ ਕੀਤੀਆਂ ਕੁਰਬਾਨੀਆਂ ਰੋਲ਼ ਦਿੱਤੀਆਂ: ਬਾਦਲ

by propunjabtv
ਜੁਲਾਈ 10, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਲਈ ਵੱਖਰੇ ਹਾਈਕੋਰਟ ਤੇ ਵਿਧਾਨ ਸਭਾ ਲਈ ਜ਼ਮੀਨ ਦੀ ਕੇਂਦਰ ਨੂੰ ਕੀਤੀ ਮੰਗ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖਰੇ ਹਾਈਕੋਰਟ ਤੇ ਵਿਧਾਨ ਸਭਾ ਵਾਸਤੇ ਦਿੱਤਾ ਬਿਆਨ ਬਹੁਤ ਹੀ ਮਾੜਾ ਤੇ ਖ਼ਤਰਨਾਕ ਹੈ। ਇਸ ਤਰ੍ਹਾਂ ਦਾ ਬਿਆਨ ਦੇ ਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਪੰਜਾਬੀਆਂ ਦੀ ਪਿੱਠ ’ਤੇ ਛੁਰਾ ਮਾਰਿਆ ਹੈ ਜੋ ਕਿ ਪਿਛਲੇ 60-70 ਸਾਲਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਪੰਜਾਬ ਦੇ ਪਾਣੀ ਖੋਹੇ ਗਏ, ਜਿਸ ਦੀ ਲੜਾਈ ਅਜੇ ਤਕ ਲੜੀ ਜਾ ਰਹੀ ਹੈ। ਪੰਜਾਬੀ ਸੂਬਾ ਤੇ ਪੰਜਾਬੀ ਬੋਲਦੇ ਇਲਾਕੇ ਸਾਡੇ ਤੋਂ ਖੋਹੇ ਗਏ, ਦੀ ਲੜਾਈ ਲੜ ਰਹੇ ਹਾਂ।

ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਹੈ ਕਿ ਹਰ ਸੂਬੇ ਕੋਲ ਆਪਣੀ ਰਾਜਧਾਨੀ ਹੋਵੇਗੀ ਤੇ ਜਦੋਂ ਕੋਈ ਨਵਾਂ ਸੂਬਾ ਬਣੇਗਾ ਤਾਂ ਰਿਜਨਲ ਸੂਬੇ ਨੂੰ ਰਾਜਧਾਨੀ ਮਿਲੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਤੇ ਰਹੇਗਾ। ਬਾਦਲ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਨੇ ਬਿਆਨ ਦੇ ਕੇ ਚੰਡੀਗੜ੍ਹ ’ਚ ਪੰਜਾਬ ਦਾ ਜਿਹੜਾ ਹਿੱਸਾ ਹੈ, ਉਸ ਦਾ ਅਧਿਕਾਰ ਹੀ ਸਰੰਡਰ ਕਰ ਦਿੱਤਾ। ਇਹ ਇਕ ਧੋਖਾ ਹੈ ਤੇ ਪੰਜਾਬ ਦੀ ਜਨਤਾ ਦੀ ਪਿੱਠ ’ਚ ਛੁਰਾ ਮਾਰਿਆ ਗਿਆ ਹੈ। ਇਸ ਬਿਆਨ ਨਾਲ ਉਨ੍ਹਾਂ ਪੰਜਾਬ ਦੇ ਹੱਕਾਂ ਲਈ ਕੀਤੀਆਂ ਗਈਆਂ ਕੁਰਬਾਨੀਆਂ ਰੋਲ਼ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ’ਤੇ ਵਿਵਾਦ ਖੜ੍ਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹਾਈਕੋਰਟ ਤੇ ਵਿਧਾਨ ਸਭਾ ਪੰਜਾਬ ਦੀ ਹੀ ਹੈ। ਅਕਾਲੀ ਦਲ ਤੇ ਪੰਜਾਬੀ ਕਦੇ ਵੀ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਕੀਤੇ ਸਰੰਡਰ ਨੂੰ ਬਰਦਾਸ਼ਤ ਨਹੀਂ ਕਰਨਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਿਆਣਾ ਦੀ ਤਰਜ਼ ’ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਚ ਜ਼ਮੀਨ ਅਲਾਟ ਕੀਤੀ ਜਾਵੇ। ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿਚ ਜ਼ਮੀਨ ਮੁਹੱਈਆ ਕਰਵਾਏ।

Tags: Chandigarh issuecm mannstatementsukhbir badal
Share202Tweet126Share50

Related Posts

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025
Load More

Recent News

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.