ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਵਿਆਹ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ 7 ਜੁਲਾਈ ਨੂੰ ਹੋਇਆ ਸੀ।
ਇਹ ਵਿਆਹ ਸਮਾਗਮ ਬੜੇ ਹੀ ਸਾਦੇ ਢੰਗ ਨਾਲ ਕੀਤਾ ਗਿਆ।ਵਿਆਹ ‘ਚ ਸਿਰਫ ਪਰਿਵਾਰਕ ਮੈਬਰਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੇ ਪਰਿਵਾਰ ਨਾਲ ਸ਼ਾਮਿਲ ਹੋਏ ਸਨ।