ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਚਿੰਤਤ ਹਨ। ਪਿਛਲੇ ਦਿਨੀਂ, ਕਾਮੇਡੀਅਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨਾਲ ਗੱਲ ਕੀਤੀ ਹੈ।
ਇਹ ਵੀ ਪੜ੍ਹੋ- ਮਹਾਰਾਸ਼ਟਰ ‘ਚ ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, 390 ਕਰੋੜ ਦੀ ਬੇਨਾਮੀ ਜਾਇਦਾਦ ਮਿਲੀ
ਸੀਐਮ ਯੋਗੀ ਨੇ ਦਿੱਤਾ ਮਦਦ ਦਾ ਭਰੋਸਾ
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜੂ ਸ਼੍ਰੀਵਾਸਤਵ ਦੀ ਪਤਨੀ ਨਾਲ ਫੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਕਾਮੇਡੀਅਨ ਰਾਜੂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਇੰਨਾ ਹੀ ਨਹੀਂ ਸੀਐਮ ਯੋਗੀ ਨੇ ਇਸ ਔਖੀ ਘੜੀ ਵਿੱਚ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸੀਐਮ ਯੋਗੀ ਨੇ ਰਾਜ ਸਰਕਾਰ ਦੇ ਸਾਰੇ ਅਧਿਕਾਰੀਆਂ ਨੂੰ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- PM ਮੋਦੀ ਨੇ PMO ਦਫ਼ਤਰ ’ਚ ਵਰਕਰ ਚਪੜਾਸੀ-ਸਫਾਈ ਕਰਮੀਆਂ ਦੀਆਂ ਧੀਆਂ ਤੋਂ ਬੰਨ੍ਹਵਾਈ ਰੱਖੜੀ, ਦਿੱਤਾ ਆਸ਼ੀਰਵਾਦ
ਰਾਜੂ ਸ਼੍ਰੀਵਾਸਤਵ ਦੀ ਸਿਹਤ ?
ਰਾਜੂ ਸ੍ਰੀਵਾਸਤਵ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਏਮਜ਼ ‘ਚ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ‘ਤੇ ਉਨ੍ਹਾਂ ਨੂੰ ਪਹਿਲਾਂ ਐਮਰਜੈਂਸੀ ਮੈਡੀਸਨ ਵਿਭਾਗ ਵਿਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਬਾਅਦ ਵਿੱਚ ਸੀਸੀਯੂ (ਕਾਰਡੀਏਕ ਕੇਅਰ ਯੂਨਿਟ) ਵਿੱਚ ਸ਼ਿਫਟ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਵੱਲੋਂ ਰਾਜੂ ਸ੍ਰੀਵਾਸਤਵ ਦੀ ਐਂਜੀਓਗ੍ਰਾਫੀ ਕੀਤੀ ਗਈ ਹੈ, ਜਿਸ ਵਿੱਚ ਵੱਡੇ ਹਿੱਸੇ ਵਿੱਚ 100 ਫੀਸਦੀ ਬਲਾਕ ਪਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਰਾਜੂ ਦੀ ਹਾਲਤ ਫਿਲਹਾਲ ਨਾਜ਼ੁਕ ਹੈ, ਇਸ ਲਈ ਉਸ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ।