ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ।ਆਜ਼ਾਦੀ ਦਿਹਾੜੇ ਮੌਕੇ ਸਮਾਰੋਹ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਨੂੰ ਪਿਆਰ ਕਰਦੇ ਹਨ, ਉਨ੍ਹਾਂ ਨੂੰ ਚੋਣਾਂ ਦੌਰਾਨ ਸ਼ੋਅਪੀਸ ਵਜੋਂ ਵਰਤਿਆ ਜਾਂਦਾ ਹੈ।ਸਿੱਧੂ ਦਾ ਕਹਿਣਾ ਹੈ ਕਿ ਇਹ ਲੋਕ ਚੋਣਾਂ ਤੋਂ ਬਾਅਦ ਲਾਂਬੇ ਹੋ ਜਾਂਦੇ ਹਨ।
ਜਿਹੜੇ ਲੋਕ ਮੁਨਾਫਾਖੋਰੀ ‘ਚ ਦਿਲਚਸਪੀ ਰੱਖਦੇ ਹਨ ਉਨਾਂ੍ਹ ਨੂੰ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਬਜਾਏ ਅੱਗੇ ਕਰ ਦਿੱਤਾ ਜਾਂਦਾ ਹੈ।ਸਿੱਧੂ ਦਾ ਕਹਿਣਾ ਹੈ ਕਿ ਉਨਾਂ੍ਹ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਯੋਗਤਾ ਅਤੇ ਨੌਜਵਾਨਾਂ ਦਾ ਸਨਮਾਨ ਕਰਨਗੇ।ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਨਹੀਂ ਲਿਆ, ਪਰ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਕੈਪਟਨ ‘ਤੇ ਹੀ ਸੀ। ਸਿੱਧੂ ਅੱਜਕੱਲ੍ਹ ਆਪਣੇ ਆਪ ਨੂੰ ਅਗਲੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰ ਰਹੇ ਹਨ। ਸਿੱਧੂ ਇਸ ਤੋਂ ਪਹਿਲਾਂ ਵੀ ਜਨਤਕ ਤੌਰ ‘ਤੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਂਦੇ ਰਹੇ ਹਨ।