ਸੋਮਵਾਰ, ਅਪ੍ਰੈਲ 20, 2026 06:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਦਾ ਵੱਡਾ ਦਾਅਵਾ, ਕਿਹਾ- ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ

CM ਮਾਨ ਦਾ ਵੱਡਾ ਬਿਆਨ, ਕਿਹਾ- ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ

by propunjabtv
ਅਗਸਤ 13, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਮੁਲਕ ’ਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉੱਭਰੇਗਾ। ਮੁੱਖ ਮੰਤਰੀ ਨੇ ਸੰਗਰੂਰ, ਐੱਸ. ਏ. ਐੱਸ. ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਯੋਗ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਦੇ ਚਾਹਵਾਨ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਸੂਬੇ ’ਚ ਪਿਛਲੀਆਂ ਸਰਕਾਰਾਂ ਨੇ ਪੰਜਾਬ ’ਚ ਉੱਚ ਦਰਜੇ ਦੇ ਮੈਡੀਕਲ ਕਾਲਜ ਸਥਾਪਿਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਸਿੱਟੇ ਵਜੋਂ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ’ਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ’ਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ ’ਚ ਬਦਲ ਜਾਵੇਗਾ। ਉਸ ਨੇ ਕਿਹਾ ਕਿ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ’ਚ ਨਹੀਂ ਜਾਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ’ਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਇਕ ਹੋਰ ਏਜੰਡੇ ’ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ, ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਐੱਸ. ਏ. ਐੱਸ. ਨਗਰ, ਮੋਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ ‘ਤੇ ਉਸਾਰੀ ਨੂੰ ਸਮਾਂ-ਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਾਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।

Tags: cm mannmedical educationpunjab
Share205Tweet128Share51

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.