ਪੰਜਾਬ ਵਿੱਚ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕ ਖੋਲ੍ਹਣ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿੱਚ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਲਈ ਗੁਰੂ ਨਾਨਕ ਸਟੇਡੀਅਮ ਪਹੁੰਚ ਰਹੇ ਹਨ।
ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਸੀ ਐਮ ਮਾਨ ਨੇ ਅੱਜ ਲੁਧਿਆਣਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਤੇ ਡਾਕਟਰਾਂ ਨੂੰ ਅਹਿਮ ਹੁਕਮ ਦਿੱਤੇ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ 75ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦੀ ਸਲਾਮੀ ਲਈ। ਇਸ ਦੌਰਾਨ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਗੁਰੂ ਨਾਨਕ ਭਵਨ ਦੇ ਬਾਹਰ ਪੁੱਜੇ। ਪੁਲੀਸ 100 ਦੇ ਕਰੀਬ ਮੈਂਬਰਾਂ ਨੂੰ ਬੱਸਾਂ ਵਿੱਚ ਭਰ ਕੇ ਥਾਣਾ ਸਰਾਭਾ ਨਗਰ ਲੈ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ 9 ਮੁਹੱਲਾ ਕਲੀਨਿਕ ਤਿਆਰ, ਆਜ਼ਾਦੀ ਦਿਹਾੜੇ ‘ਤੇ CM ਭਗਵੰਤ ਮਾਨ ਕਰਨਗੇ ਉਦਘਾਟਨ
ਦੱਸ ਦੇਈਏ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੀ ਦੇਰ ਸ਼ਾਮ ਲੁਧਿਆਣਾ ਪਹੁੰਚੇ ਸਨ।
ਭਗਵੰਤ ਨੇ ਹੋਟਲ ਪਾਰਕ ਪਲਾਜ਼ਾ ਵਿੱਚ ਰਾਤ ਰੱਖੀ। ਉਹ ਅੱਜ ਮੁਹੱਲਾ ਕਲੀਨਿਕ ਦਾ ਉਦਘਾਟਨ ਵੀ ਕਰਨਗੇ। ਪੂਰੇ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਹਨ। ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ 9 ਮੁਹੱਲਾ ਕਲੀਨਿਕ ਤਿਆਰ, ਆਜ਼ਾਦੀ ਦਿਹਾੜੇ ‘ਤੇ CM ਭਗਵੰਤ ਮਾਨ ਕਰਨਗੇ ਉਦਘਾਟਨ