ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ। ਚੰਨੀ ਨੇ 50 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਲਈ ਮੌਕੇ ‘ਤੇ ਹੀ 25 ਕਰੋੜ ਰੁਪਏ ਦਾ ਚੈੱਕ ਦਿੱਤਾ।
ਇਹ ਅਧਿਐਨ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ ਦੀ ਵਿਆਪਕ ਖੋਜ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪ੍ਰਬੰਧਕੀ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ।