ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਜਿਹੜੀ ਰਹਿੰਦ-ਖੂੰਹਦ ਬਚ ਜਾਂਦੀ ਹੈ ਤਾਂ ਕਿਸਾਨਾਂ ਵਲੋਂ ਉਸ ਨੂੰ ਅੱਗ ਲਗਾ ਕੇ ਨਸ਼ਟ ਕਰ ਦਿੱਤਾ ਜਾਂਦਾ ਹੈ।ਪਰ ਸਰਕਾਰਾਂ ਦਾ ਕਹਿਣਾ ਹੈ ਝੋਨੇ ਦੀ ਪਰਾਲੀ ਸਾੜਨਾ ਕਾਨੂੰਨੀ ਜ਼ੁਰਮ ਹੈ ਪਰ ਕਿਸਾਨ ਇਸ ਰਹਿੰਦ ਖੂੰਹਦ ਨੂੰ ਜਿਆਦਾ ਤਦਾਦ ‘ਚ ਰੱਖ ਨਹੀਂ ਸਕਦੇ ਕਿਉਂਕਿ ਅਗਲੀ ਫਸਲ ਲਈ ਉਹ ਨੁਕਸਾਨਦਾਇਕ ਹੁੰਦੀ ਹੈ।
ਦੱਸਣਯੋਗ ਹੈ ਕਿ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਦੋਸ਼ ‘ਚ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲਵੇਗੀ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਲੋਂ ਜ਼ੁਰਮਾਨਾ ਵੀ ਖ਼ਤਮ ਕਰਨ ‘ਤੇ ਵੀ ਉਨ੍ਹਾਂ ਦੀ ਸਰਕਾਰ ਗੱਲਬਾਤ ਕਰ ਰਹੀ ਹੈ।ਸੂਬਾ ਸਰਕਾਰ ਦੇ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਕਿਸਾਨਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਰਕੇ ਕਿਸਾਨਾਂ ਦੇ ਵਿਰੁੱਧ ਦਰਜ ਕੀਤੇ ਗਏ ਮਾਮਲੇ ਵਾਪਸ ਲਏ ਜਾਣਗੇ, ਨਾਲ ਹੀ ਜ਼ੁਰਮਾਨਾ ਵੀ ਖਤਮ ਕੀਤਾ ਜਾਵੇਗਾ।