ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਲਈ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ।
ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣ ਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਕਰਨ ਲਈ ਕਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ। ਮੁੱਖ ਮੰਤਰੀ ਨੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ ਨਿਰਦੇਸ਼ ਦੇਣ ਵਾਲੇ ਆਈਏਐੱਸ ਅਧਿਕਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।