ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮਥੁਰਾ ‘ਚ ਸ਼ਰਾਬ ਅਤੇ ਮਾਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਧੀ ਲਗਾ ਦਿੱਤੀ ਹੈ।ਸੀਐੱਮ ਯੋਗੀ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰਤੀਬੰਧ ਦੀ ਯੋਜਨਾ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।ਮੁੱਖ ਮੰਤਰੀ ਯੋਗੀ ਨੇ ਇਹ ਐਲਾਨ ਸੋਮਵਾਰ ਦੇਰ ਸ਼ਾਮ ਮਥੁਰਾ ‘ਚ ਕ੍ਰਿਸ਼ਣਉਤਸਵ 2021 ਦੇ ਪ੍ਰੋਗਰਾਮ ‘ਚ ਕੀਤਾ।ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਧਾਰਮਿਕ ਮਹੱਤਵ ਦੇ ਸ਼ਹਿਰ ‘ਚ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਧੀ ਲਗਾਈ ਜਾਵੇਗੀ।
ਉਨਾਂ੍ਹ ਨੇ ਸੁਝਾਅ ਦਿੱਤਾ ਕਿ ਮਥੁਰਾ ਦੀ ਮਹਿਮਾ ਨੂੰ ਪੁਨਰਜੀਵਿਤ ਕਰਨ ਦੇ ਲਈ ਸ਼ਰਾਬ ਅਤੇ ਮਾਸ ਦੇ ਵਪਾਰ ‘ਚ ਲੱਗੇ ਲੋਕ ਦੁੱਧ ਵੇਚਣਾ ਸ਼ੁਰੂ ਕਰ ਸਕਦੇ ਹਨ, ਜੋ ਕਿ ਭਾਰੀ ਮਾਤਰਾ ‘ਚ ਦੁੱਧ ਉਤਪਾਦਨ ਦੇ ਲਈ ਜਾਣਿਆ ਜਾਂਦਾ ਹੈ।ਮੁੱਖ ਮੰਤਰੀ ਯੋਗੀ ਨੇ ਕਿਹਾ, ‘ਬ੍ਰਿਜਭੂਮੀ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਦੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ।
ਅਸੀਂ ਖੇਤਰ ਦੇ ਵਿਕਾਸ ਲਈ ਆਧੁਨਿਕ ਤਕਨਾਲੋਜੀ ਅਤੇ ਸੱਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਦਾ ਮਿਸ਼ਰਣ ਵੇਖ ਰਹੇ ਹਾਂ। ਮੁੱਖ ਮੰਤਰੀ ਨੇ ਦੇਸ਼ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਡਿੱਠ ਕੀਤੇ ਵਿਸ਼ਵਾਸ ਦੇ ਸਥਾਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ।