ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਦੇ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਤੋਂ ਮਾਫੀ ਮੰਗੇ।ਗਹਿਲੋਤ ਨੇ ਟਵੀਟ ਕਰਕੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਜਿਸ ਤਰ੍ਹਾਂ ਕਿਸਾਨਾਂ ਦੇ ਨਾਲ ਹਿੰਸਾ ਕੀਤੀ ਗਈ ਉਹ ਨਿੰਦਣਯੋਗ ਹੈ।
हरियाणा सरकार के अधिकारी किसानों पर हिंसात्मक कार्रवाई के निर्देश दे रहे हैं जिस पर पूरे देश में प्रतिक्रिया हो रही है लेकिन ऐसे अधिकारियों के खिलाफ कोई कार्रवाई नहीं हुई है। मोदी सरकार किसानों के सब्र का इम्तिहान ना लेकर तुरंत कृषि कानूनों को निरस्त कर किसानों से माफी मांगे।
— Ashok Gehlot (@ashokgehlot51) August 31, 2021
ਅਜਿਹੀ ਸਖਤ ਕਾਰਵਾਈ ਦੇਸ਼ ਭਰ ‘ਚ ਕਿਸਾਨਾਂ ਨੂੰ ਭੜਕਾਉਣ ਦਾ ਮਾਹੌਲ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਉਪਮੁੱਖ ਮੰਤਰੀ ਵੱਖ-ਵੱਖ ਤਰ੍ਹਾਂ ਨਾਲ ਬਿਆਨ ਦੇ ਰਿਹਾ ਹੈ ਜਿਸਦਾ ਕੋਈ ਅਰਥ ਹੀ ਨਹੀਂ ਨਿਕਲ ਰਿਹਾ ਹੈ।
ਉਨਾਂ੍ਹ ਨੇ ਲਿਖਿਆ ਹੈ ਹਰਿਆਣਾ ਸਰਕਾਰ ਦੇ ਅਧਿਕਾਰੀ ਕਿਸਾਨਾਂ ‘ਤੇ ਹਿੰਸਾਤਮਕ ਕਾਰਵਾਈ ਦੇ ਨਿਰਦੇਸ਼ ਦੇ ਰਹੇ ਹਨ ਜਿਸ ‘ਤੇ ਪੂਰੇ ਦੇਸ਼ ‘ਚ ਪ੍ਰਤੀਕਿਰਿਆ ਹੋ ਰਹੀ ਹੈ।ਪਰ ਅਜਿਹੇ ਅਧਿਕਾਰੀਆਂ ਦੇ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਹੈ।ਗਹਿਲੋਤ ਦੇ ਅਨੁਸਾਰ, ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈ ਕੇ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕੇ ਕਿਸਾਨਾਂ ਤੋਂ ਮਾਫੀ ਮੰਗੀ।ਅਨੇਕ ਥਾਵਾਂ ‘ਤੇ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।