ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਆਹੁਦਾ ਸੰਭਾਲਣ ਤੋਂ ਪਹਿਲਾਂ ਅਸਤੀਫੇ ਦੀ ਮੰਗ ਹੋ ਰਹੀ ਹੈ | ਕੁਝ ਪਿਛਲੇ ਵਿਵਾਦ ਉਨ੍ਹਾਂ ਦਾ ਪਿੱਛਾ ਨਹੀਂ ਛੱਡ ਰਹੇ ਹਨ।ਚੰਨੀ ਨੂੰ ਮੁੱਖ ਮੰਤਰੀ ਬਣੇ ਅਜੇ ਇੱਕ ਦਿਨ ਵੀ ਨਹੀਂ ਹੋਇਆ ਕਿ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਹੋਣ ਲਗੀ ਹੈ।ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ।
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਰਟੀ ਦੁਆਰਾ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ ਇਹ ਧੋਖਾ ਹੈ, ਉਹ ਔਰਤਾਂ ਦੀ ਸੁਰੱਖਿਆ ਲਈ ਖਤਰਾ ਹੈ। ਚੰਨੀ ਵਿਰੁੱਧ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਰੇਖਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਹੈ। ਮੈਂ ਸੋਨੀਆ ਗਾਂਧੀ ਨੂੰ ਬੇਨਤੀ ਕਰਦੀ ਹਾਂ ਕਿ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣ|
Today, he has been made Punjab CM by a party that is headed by a woman. It is betrayal. He is a threat to women safety. An enquiry should be conducted against him. He is not worthy to be CM. I urge Sonia Gandhi to remove him from the CM post: NCW Chairperson Rekha Sharma (1/2) pic.twitter.com/56kjw4XG7F
— ANI (@ANI) September 20, 2021
ਟਵੀਟ ਦੇ ਵਿੱਚ ਰੇਖਾ ਨੇ ਲਿਖਿਆ ਕਿ ਸਾਲ 2018 ਵਿੱਚ ਮੀ ਟੂ ਅੰਦੋਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਦੋਸ਼ ਲਗਾਏ ਗਏ ਸਨ। ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਸੀ ਅਤੇ ਚੇਅਰਪਰਸਨ ਉਨ੍ਹਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੀ ਸੀ ਪਰ ਅਜਿਹਾ ਕੁਝ ਨਹੀਂ ਹੋਇਆ |