ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਹੁਦਾ ਸੰਭਾਲਦੇ ਹੀ ਲਗਾਤਾਰ ਕੈਪਟਨ ਦੇ ਕਰੀਬੀ ਅਧਿਕਾਰੀਆਂ ਨੂੰ ਝਟਕਾ ਦੇ ਰਹੇ ਹਨ। ਇਸੇ ਕੜੀ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਦਿੱਤਾ ਗਿਆ ਹੈ। ਹੁਣ ਦਿਨੇਸ਼ ਬੱਸੀ ਦੀ ਜਗ੍ਹਾ ਦਮਨਦੀਪ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਅੱਜ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਤੁਹਾਨੂੰ ਦੱਸ ਦੇਈਏ ਕਿ ਦਮਨਦੀਪ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਖਾਸ ਮੰਨੇ ਜਾਂਦੇ ਹਨ।