ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਲਾਕ/ਤਹਿਸੀਲ/ਜ਼ਿਲ੍ਹਾ ਅਤੇ ਰਾਜ ਪੱਧਰ ਅਤੇ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦੀ ਸਮੇਂ -ਸਮੇਂ ‘ਤੇ ਜਾਂਚ ਕਰਨ ਅਤੇ ਸਰਕਾਰੀ ਕੰਮਾਂ ਨੂੰ ਪਾਰਦਰਸ਼ੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਪੱਧਰੀ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਵੇਰੇ 9 ਵਜੇ ਆਪਣੇ -ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣ। ਪ੍ਰਸ਼ਾਸਕੀ ਸਕੱਤਰ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰਾਂ ਦੇ ਕਰਮਚਾਰੀਆਂ ਦੀ ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਹਾਜ਼ਰੀ ਚੈੱਕ ਕਰਨ।