ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਰਾਜ ਮੰਤਰੀ ਮੰਡਲ ਵਿੱਚ ਵੀ ਵੱਡਾ ਫੇਰਬਦਲ ਹੋਣ ਵਾਲਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੈਬਨਿਟ ਸੂਚੀ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਨੀ ਅਤੇ ਰਾਹੁਲ ਦਰਮਿਆਨ ਦੇਰ ਰਾਤ ਤੱਕ ਚੱਲੀ ਮੀਟਿੰਗ ਵਿੱਚ ਅੰਤਿਮ ਫੈਸਲਾ ਲਿਆ ਗਿਆ, ਜਿਸ ਵਿੱਚ ਬ੍ਰਹਮ ਮਹਿੰਦਰਾ, ਰਾਣਾ ਗੁਰਜੀਤ, ਮਨਪ੍ਰੀਤ ਬਾਦਲ, ਤ੍ਰਿਪਤ ਰਜਿੰਦਰ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਡਾ. .ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ, ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕਾਕਾ ਰਣਦੀਪ ਸਿੰਘ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ ਆਦਿ ਦੇ ਨਾਂ ਫਾਈਨਲ ਕੀਤੇ ਗਏ ਹਨ |
ਦੂਜੇ ਪਾਸੇ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚੋਂ ਬਲਬੀਰ ਸਿੱਧੂ, ਰਾਣਾ ਗੁਰਮੀਤ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।
ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਉਨ੍ਹਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਮੁਖੀ ਨਵਜੋਤ ਸਿੰਘ ਸਿੱਧੂ ਵਿਚਾਲੇ ਕਈ ਮਹੀਨਿਆਂ ਤੋਂ ਚੱਲ ਰਹੀ ਲੜਾਈ ਕਾਰਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।