ਪੰਜਾਬ ਦੀ ਵਾਗਡੋਰ ਸੰਭਾਲਦਿਆਂ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਈ ਵੱਡੇ ਫੈਸਲੇ ਲੈ ਰਹੇ ਹਨ। ਇਸ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਹਰ ਮੰਗਲਵਾਰ ਦੁਪਹਿਰ 3:00 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।
I will meet Ministers, MLAs and other political office bearers at my office every Tuesday from 11:30 am to 2:30 pm and a Cabinet meeting will be held every Tuesday at 3:00 pm. I’ve also directed all the officers not to leave the office till the cabinet is going on. pic.twitter.com/eKQyNL5QgF
— Charanjit S Channi (@CHARANJITCHANNI) September 25, 2021
ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦੋਂ ਤੱਕ ਦਫਤਰ ਨਹੀਂ ਛੱਡ ਸਕਦੇ ਜਦੋਂ ਤੱਕ ਕੈਬਨਿਟ ਦੀ ਮੀਟਿੰਗ ਨਹੀਂ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।