ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਕੇਂਦਰ ਦੇ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਵੇਰ ਤੋਂ ਸੜਕਾਂ ਤੇ ਜਾਮ ਕੀਤਾ ਗਿਆ ਹੈ ਕੇਵਲ ਜ਼ਰੂਰੀ ਐਮਰਜੈਂਸ਼ੀ ਸੇਵਾਂਵਾ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ | ਉਧਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ‘ਚ ਟਵੀਟ ਕੀਤਾ ਹੈ ਕਿਹਾ- ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾ ਕਿ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ।
ਇਸ ਦੇ ਨਾਲ ਉਨ੍ਹਾਂ ਲਿਖਿਆ ਕਿ ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ| ਇਸ ਦੇ ਨਾਲ ਹੀ CM ਚਰਨਜੀਤ ਚੰਨੀ ਨੇ ਕਿਹਾ, ਮੈਂ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ।
#IStandWithFarmers & appeal the Union Govt. to repeal the three anti farmer laws. Our farmers have been struggling for their rights since more than a year & it is high time that their voice is heard. I request the farmers to raise their voice in a peaceful manner. pic.twitter.com/R1VZ5gowIc
— Charanjit S Channi (@CHARANJITCHANNI) September 27, 2021