ਮੰਗਲਵਾਰ, ਮਾਰਚ 24, 2026 09:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

by Gurjeet Kaur
ਮਾਰਚ 3, 2024
in ਪੰਜਾਬ
0

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

* ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ


* ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਦੱਸਿਆ
 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।ਇੱਥੇ ਟੀ.ਆਈ.ਈ.  ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਸਸ਼ਕਤ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਅਗਾਂਹਵਧੂ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਈ-ਟੈੱਕ ਸਕੂਲ ਨੌਜਵਾਨਾਂ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਉਹ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਉਹ ਆਉਣ ਵਾਲੇ ਸਮੇਂ ਨਾਲ ਪ੍ਰਸੰਗਕ ਬਣੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਲੀਕ ਤੋਂ ਹਟਵੇਂ ਵਿਚਾਰਾਂ ਨੂੰ ਉਤਸ਼ਾਹਤ ਕਰ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਦਾ ਇਤਿਹਾਸਕ ਫੈਸਲਾ ਲਿਆ ਸੀ, ਜਿਸ ਨਾਲ 55 ਮੈਗਾ ਵਾਟ ਬਿਜਲੀ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਝੁਲਸਦੀ ਗਰਮੀ ਤੋਂ ਬਚ ਕੇ ਕੰਮ ਕਰਵਾਉਣ ਦੀ ਸਹੂਲਤ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਵਿੱਚ ਸਹਾਇਤਾ ਮਿਲਦੀ ਹੈ ਅਤੇ ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਉਨ੍ਹਾਂ ਹਰੇਕ ਖ਼ੇਤਰ ਵਿੱਚ ਆਪਣੀ ਪਛਾਣ ਬਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਨੌਜਵਾਨ ਆਪਣੀ ਪਛਾਣ ਕਾਇਮ ਕਰਨ ਲਈ ਅਣਥੱਕ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਚੰਗਾ ਸੰਕੇਤ ਹੈ ਕਿਉਂਕਿ ਨੌਜਵਾਨ ਆਪਣੀ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਆਪੋ-ਆਪਣੇ ਖੇਤਰਾਂ ਵਿੱਚ ਉੱਚਾ ਮੁਕਾਮ ਹਾਸਲ ਕਰਨਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗਾ ਸੰਕੇਤ ਹੈ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਕਿਸੇ ‘ਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਬੱਚੇ ਨੂੰ ਹਰ ਸੁੱਖ-ਸਹੂਲਤ ਪ੍ਰਦਾਨ ਕਰਨ ਵਾਲੇ ਮਾਪੇ ਆਪਣੇ ਬੱਚਿਆਂ ਨੂੰ ‘ਸਰਕਸ ਦਾ ਸ਼ੇਰ’ ਬਣਾ ਰਹੇ ਹਨ, ਜਿਨ੍ਹਾਂ ਨੂੰ ਸ਼ਿਕਾਰ ਕਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਆਪਣੇ ਬੱਚੇ ਨੂੰ ਸਖ਼ਤ ਮਿਹਨਤ ਕਰਨ ਦੇ ਯੋਗ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਬੁਲੰਦੀਆਂ ਛੂਹ ਸਕਣ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ੋਰ-ਸ਼ੋਰ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖ਼ੁਸ਼ਹਾਲੀ ਦੀ ਬਹੁਤ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਗਤੀ ਦੇਣ ਲਈ ਵਚਨਬੱਧ ਹੈ।

Tags: ਸਕੂਲ ਆਫ਼ ਐਮੀਨੈਸ
Share204Tweet128Share51

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.