ਭਗਵੰਤ ਮਾਨ ਦਾ ਵਾਅਦਾ- ਅਬੋਹਰ ਦੇ ਕਿੰਨੂਆਂ ਦੀ ਹੁਣ ਪੰਜਾਬ ਵਿੱਚ ਹੋਵੇਗੀ ਮਾਰਕੀਟ, ਅਸੀਂ ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦੇਵਾਂਗੇ ਕਿੰਨੂ
ਭਗਵੰਤ ਮਾਨ ਦਾ ਸੁਖਬੀਰ ਬਾਦਲ ‘ਤੇ ਹਮਲਾ, ਕਿਹਾ- ਉਹ ਫ਼ਿਰੋਜ਼ਪੁਰ ਤੋਂ ਇਸ ਲਈ ਭੱਜ ਗਏ, ਕਿਉਂਕਿ ਉਹ ਬੁਰੀ ਤਰ੍ਹਾਂ ਹਾਰ ਰਹੇ ਸਨ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਕੀਤਾ ਚੋਣ ਪ੍ਰਚਾਰ, ਅਬੋਹਰ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਫ਼ਿਰੋਜ਼ਪੁਰ ਦੇ ਮਸਲਿਆਂ ਤੋਂ ਜਾਣੂ, ਉਨ੍ਹਾਂ ਨੇ ਨਹਿਰੀ ਪਾਣੀ ਦਾ ਸਭ ਤੋਂ ਵੱਡਾ ਮਸਲਾ ਕੀਤਾ ਹੱਲ, ਬਾਕੀ ਮੁੱਦਿਆਂ ਨੂੰ ਵੀ ਕਰਨਗੇ ਹੱਲ: ਜਗਦੀਪ ਸਿੰਘ ਕਾਕਾ ਬਰਾੜ
ਫ਼ਿਰੋਜ਼ਪੁਰ/ਚੰਡੀਗੜ੍ਹ, 27 ਮਈ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਫ਼ਿਰੋਜ਼ਪੁਰ ਤੋਂ ‘ਆਪ’ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ ਅਤੇ ਅਬੋਹਰ ‘ਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਦੇ ਕਿਸਾਨਾਂ ਦੀ ਮੰਗ ’ਤੇ ਉਨ੍ਹਾਂ ਦੀ ਸਰਕਾਰ ਨਰਮੇ ਦੇ ਖੇਤਾਂ ਨੂੰ ਨਹਿਰੀ ਪਾਣੀ ਦੇ ਰਹੀ ਹੈ। ਇਸ ਇਲਾਕੇ ਦੇ ਬਾਕੀ ਮਸਲੇ ਵੀ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।