ਬੁੱਧਵਾਰ, ਅਪ੍ਰੈਲ 29, 2026 01:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

by Pro Punjab Tv
ਨਵੰਬਰ 23, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸ਼ਰੇਆਮ ਧੱਕੇਸ਼ਾਹੀ ਉਤੇ ਉੱਤਰੀ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਵਿਰਵਾ ਨਹੀਂ ਕੀਤਾ ਜਾਂਦਾ ਜਦਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਤੋਂ ਸੱਖਣਾ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ ਕਿ ਪੰਜਾਬ ਤੋਂ ਉਸ ਦਾ ਹੱਕ ਖੋਹਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਵੀ ਚੰਡੀਗੜ੍ਹ, ਪੰਜਾਬ ਨੂੰ ਨਾ ਦੇ ਕੇ ਧੱਕੇਸ਼ਾਹੀ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਮਿਲਦੀ ਜਿੱਥੇ ਭਾਸ਼ਾ ਦੇ ਆਧਾਰ ਉਤੇ ਸੂਬੇ ਦਾ ਗਠਨ ਕਰਨ ਤੋਂ ਬਾਅਦ ਉਸ ਨੂੰ ਰਾਜਧਾਨੀ ਤੋਂ ਵਾਂਝਾ ਕਰ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਕੇਂਦਰ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਰਿਹਾ ਹੈ ਅਤੇ ਹੁਣ ਮੋਦੀ ਸਰਕਾਰ ਅਜਿਹੇ ਆਪਹੁਦਰੇ ਫੈਸਲੇ ਲੈ ਕੇ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਬ ਪ੍ਰਵਾਨਿਤ ਕਾਨੂੰਨ ਤਹਿਤ ਚੰਡੀਗੜ੍ਹ, ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਸੂਬੇ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ।

Tags: cm bhagwant mannlatest newsLatest News Pro Punjab Tvlatest punjabi news pro punjab tvpro punjab tv newsTrending news
Share202Tweet126Share51

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.