ਐਤਵਾਰ, ਮਈ 11, 2025 05:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਮਾਨ ਨੇ ਕੀਤਾ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

CM ਭਗਵੰਤ ਮਾਨ ਨੇ ਕੀਤਾ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

by Gurjeet Kaur
ਸਤੰਬਰ 16, 2023
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ਲੀਹਾਂ ‘ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਅੱਜ ਇੱਥੇ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹਾਲੀ ਸ਼ਹਿਰ ਵਿੱਚ ਸੂਬੇ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਹੋਣ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਵਾਰ ਅਤਿ ਆਧੁਨਿਕ ਲੀਹਾਂ ’ਤੇ ਵਿਕਾਸ ਹੋਣ ਨਾਲ ਮੁਹਾਲੀ ਸ਼ਹਿਰ ਸੂਬੇ ਦੀ ਅਗਵਾਈ ਕਰੇਗਾ ਅਤੇ ਵਿਕਾਸ ਦੇ ਇਸ ਮਾਡਲ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਵੇਗਾ।

ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਉੱਦਮੀਆਂ ਨੂੰ ਉਨ੍ਹਾਂ ਦੇ ਉਦਯੋਗਿਕ ਪਲਾਟਾਂ ‘ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਜਗਤ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਸ ਅਨੁਸਾਰ ਕੰਮ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਚਲਤ ਲਾਲ ਫੀਤਾਸ਼ਾਹੀ ਦੀ ਕਵਾਇਦ ਨੂੰ ਸਨਅਤਕਾਰਾਂ ਲਈ ਰੈੱਡ ਕਾਰਪੇਟ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਸੂਬਾ ਸਰਕਾਰ ਹੁਣ ਨਵੀਆਂ ਸਨਅਤੀ ਇਕਾਈਆਂ ਲਈ ‘ਡੀਮਡ ਅਪਰੂਵਲਜ਼’ ਜਾਰੀ ਕਰੇਗੀ।

ਸੂਬੇ ਭਰ ਦੇ ਫੋਕਲ ਪੁਆਇੰਟਾਂ ਨੂੰ ਮਾਡਲ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਨੌਜਵਾਨ ਦੀ ਉਦਾਹਰਨ ਵੀ ਦਿੱਤੀ ਜਿਸ ਨੇ ਆਸਟ੍ਰੇਲੀਆ ਤੋਂ ਭਾਰਤ ਵਾਪਸ ਆ ਕੇ ਇੱਕ ਰੈਸਟੋਰੈਂਟ ਸ਼ੁਰੂ ਕੀਤਾ ਅਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਕਾਰੋਬਾਰ ਨੂੰ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਸ਼ਵ ਭਰ ਦੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜਦੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਜਿਸ ਲਈ ਵੱਡੇ ਪੱਧਰ ‘ਤੇ ਉਦਯੋਗੀਕਰਨ ਲੋੜੀਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਹਨ ਪਰ ਉਦਯੋਗਪਤੀ ਵੀ ਉਨ੍ਹਾਂ ਨਾਲ ਵਾਅਦਾ ਕਰਨ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ ਜਿਸ ਨਾਲ ਨੌਜਵਾਨਾਂ ਲਈ 2.86 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਪ੍ਰਾਪਤ ਕੀਤਾ ਜਾਵੇਗਾ।

ਸੂਬੇ ਵਿੱਚ ਗ੍ਰੀਨ ਸਟੈਂਪ ਪੇਪਰ ਦੀ ਸ਼ੁਰੂਆਤ ਨੂੰ ਅਹਿਮ ਪ੍ਰਾਪਤੀ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਉਦਯੋਗਾਂ ਦਾ ਬੋਝ ਵੀ ਘੱਟ ਹੋਇਆ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ, ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਵਿੱਚ ਸਿਰਜੇ ਸਾਜ਼ਗਾਰ ਮਾਹੌਲ ਨੇ ਵੱਡੀ ਗਿਣਤੀ ਵਿੱਚ ਨਿਵੇਸ਼ ਆਕਰਸ਼ਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਸ਼ਾਂਤ ਸੂਬਾ ਹੈ ਜਿਸ ਕਾਰਨ ਵੱਡੀ ਗਿਣਤੀ ਵਿੱਚ ਨਿਵੇਸ਼ਕ ਇਥੇ ਨਿਵੇਸ਼ ਕਰਨਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਉੱਦਮੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੂਬੇ ਭਰ ਦੇ ਫੋਕਲ ਪੁਆਇੰਟਾਂ ਲਈ 14 ਨਵੀਆਂ ਪੁਲਿਸ ਪੋਸਟਾਂ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਮਾਰਗਾਂ ‘ਤੇ ਹਾਦਸਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਲਾਂਚ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।

 

Tags: CMBhagwantMannLatestNewspropunjabtvPunjabiNews
Share215Tweet134Share54

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.