Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (Jalandhar ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਇਨਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਇਹ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਦੇਸ਼ ਭਰ ਵਿਚ ਸਿੱਧਾ ਹਵਾਈ ਸੰਪਰਕ ਯਕੀਨੀ ਬਣਾਉਣ ਦੇ ਨਾਲ- ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਇਕ ਹੋਰ ਮੁੱਦਾ ਉਭਾਰਦਿਆਂ ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।
ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ (international Airport) ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੀ ਨੁਹਾਰ ਸਵਾਰਨ ਲਈ ਪਹਿਲਾਂ ਹੀ 450 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਜਾ ਚੁੱਕਾ ਹੈ। ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਵਿੱਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ