ਸੋਮਵਾਰ, ਜਨਵਰੀ 12, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।

by Pro Punjab Tv
ਜਨਵਰੀ 11, 2026
in Featured, Featured News, ਸਿੱਖਿਆ, ਨੌਕਰੀ, ਪੰਜਾਬ
0
  • ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
  • ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ਕੀਤਾ ਮਜ਼ਬੂਤ
  • ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਭੂਮਿਕਾ ਨਿਭਾਉਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੈਰਿਟ-ਆਧਾਰਤ, ਪਾਰਦਰਸ਼ੀ ਭਰਤੀ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।

ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।

ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੇ ਦੋ ਜਾਂ ਤਿੰਨ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ, ਮੈਂ ਇਹ ਯਕੀਨੀ ਬਣਾਇਆ ਕਿ ਯੋਗ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ ਅਤੇ ਇਸੇ ਕਰਕੇ ਹੁਣ ਤੱਕ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਅੱਜ 1,746 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜੋ ਹੁਣ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।”

ਇਨ੍ਹਾਂ ਨਿਯੁਕਤੀਆਂ ਨੂੰ ਕੋਈ ਅਹਿਸਾਨ ਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਮੈਨੂੰ ਇਹ ਗੱਲ ਤਸੱਲੀ ਦਿੰਦੀ ਹੈ ਕਿ ਇਹ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੈਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕਰਦਾ ਹਾਂ।”

ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਤੁਸੀਂ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦਾਂ ਅਤੇ ਪਛੜੇ ਲੋਕਾਂ ਦੀ ਮਦਦ ਲਈ ਕਰੋਗੇ। ਤੁਹਾਡਾ ਫ਼ਰਜ਼ ਵੱਧ ਤੋਂ ਵੱਧ ਜਨਤਕ ਭਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ, ਉਮੀਦਵਾਰਾਂ ਦੀ ਚੋਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ।”

ਸਰਕਾਰ ਦਾ ਮੁੱਖ ਏਜੰਡੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪਹਿਲੇ ਦਿਨ ਤੋਂ ਹੀ ਇਸ ਸਰਕਾਰ ਦਾ ਇੱਕੋ ਇੱਕ ਉਦੇਸ਼ ਸਰਕਾਰੀ ਨੌਕਰੀਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਜ਼ਿਲ੍ਹਾ ਕੇਡਰ ਦੇ 1,261 ਕਾਂਸਟੇਬਲਾਂ ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਤੁਹਾਡੇ ਜੀਵਨ ਵਿੱਚ ਨਵੀਂ ਸ਼ੁਰੂਆਤ ਹੈ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੰਦਾ ਹਾਂ।”

ਪੁਲਿਸ ਫੋਰਸ ਦੀ ਮਜ਼ਬੂਤੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 10,264 ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ ਭਰਤੀ ਕੀਤਾ ਗਿਆ ਹੈ। ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਦਾ ਪਲ ਹੈ। ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕੀਤੀ ਹੈ ਅਤੇ ਇਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਬਣਾਈ ਰੱਖੀ ਹੈ। ਸਾਡੇ ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਅੱਜ ਇੱਕ ਅਮਨ ਪਸੰਦ ਸੂਬੇ ਵਜੋਂ ਜਾਣਿਆ ਜਾਂਦਾ ਹੈ।”

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਵੀ ਕਾਇਮ ਹਨ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਪੁਲਿਸ ਫੋਰਸ ਸਮਰਪਣ ਅਤੇ ਵਚਨਬੱਧਤਾ ਨਾਲ ਇਨ੍ਹਾਂ ਦਾ ਸਾਹਮਣਾ ਕਰ ਰਹੀ ਹੈ। ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਪੰਜਾਬ ਨੂੰ ਅਤਿਵਾਦ ਦੇ ਹਨੇਰੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”

ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ। ਸਾਡੀ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਿਆਂ ਵਜੋਂ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਅਜਿਹੇ ਤੱਤ ਸਮਾਜ ਦੇ ਦੁਸ਼ਮਣ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ।”

ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ, ਜਦੋਂ ਤੱਕ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਉੱਭਰ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਉੱਨਤ ਜਾਂਚ ਵਿਧੀਆਂ, ਵਿਗਿਆਨ ਅਤੇ ਤਕਨਾਲੋਜੀ ਨਾਲ ਲਗਾਤਾਰ ਅਪਗ੍ਰੇਡ ਕੀਤਾ ਜਾਵੇ। ਮੈਨੂੰ ਵਿਸ਼ਵਾਸ ਹੈ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਵਿਰਾਸਤ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਬਰਕਰਾਰ ਰੱਖੇਗੀ।”

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਹਿੱਸਾ ਬਣ ਰਹੇ ਹੋ। ਆਪਣੀਆਂ ਡਿਊਟੀਆਂ ਨੂੰ ਸਮਰਪਣ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਓ ਅਤੇ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਰਥਪੂਰਨ ਯੋਗਦਾਨ ਪਾਓ। ਤੁਹਾਨੂੰ ਜਨਤਕ ਸ਼ਿਕਾਇਤਾਂ ਦੂਰ ਕਰਨ ਅਤੇ ਨਿਆਂ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”

ਪੁਲਿਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਬਾਜ਼ ਅੱਖ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਹੈ, ਜੋ ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਪੇਂਡੂ ਜ਼ਿਲ੍ਹਿਆਂ ਵਿੱਚ ਤਾਇਨਾਤ ਹੈ ਤਾਂ ਜੋ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਅਸੀਂ ਸਾਈਬਰ ਅਪਰਾਧ ਨਾਲ ਵੀ ਸਰਗਰਮੀ ਨਾਲ ਨਜਿੱਠ ਰਹੇ ਹਾਂ ਅਤੇ ਪੰਜਾਬ ਦੇ ਸਟੇਟ ਸਾਈਬਰ ਅਪਰਾਧ ਵਿੰਗ ਨੇ ਨਵੀਂ ਦਿੱਲੀ ਵਿੱਚ ਡਿਜੀਟਲ ਐਵੀਡੈਂਸ ਸੰਮੇਲਨ-2025 ਵਿੱਚ ਐਕਸੀਲੈਂਸ ਅਵਾਰਡ-2025 ਜਿੱਤਿਆ ਹੈ।’’

ਉਨ੍ਹਾਂ ਅੱਗੇ ਕਿਹਾ, “ਸਮਾਜ ਲਈ ਗੰਭੀਰ ਖ਼ਤਰਾ ਪੈਦਾ ਕਰਨ ਵਾਲੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਚੱਲ ਰਹੀ ਹੈ। ਉਨ੍ਹਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ ਅਤੇ ਇਸ ਪਹਿਲਕਦਮੀ ਦੀ ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।”

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: cm bhagwant mannCM Bhagwant Mann hands over appointment letters to 1746 constableslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share50

Related Posts

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.